Lok Sabha Election 2024: ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਇਹ ਦਿਲਚਸਪ ਤਜਰਬਾ ਨਾ ਸਿਰਫ਼ ਉਪਭੋਗਤਾਵਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਾ ਹੈ ਸਗੋਂ ਨਾਗਰਿਕ ਦੇ ਮਾਣ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਦਾ ਉਦੇਸ਼ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਢੁਕਵੀਂ ਵਰਤੋਂ ਕਰਕੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨਾ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।